ਅਗਲੇ 24 ਘੰਟਿਆਂ 'ਚ ਬਿਹਾਰ, ਝਾਰਖੰਡ, ਬੰਗਾਲ ਅਤੇ ਉੱਤਰ-ਪੂਰਬ 'ਚ ਭਾਰੀ ਮੀਂਹ, ਭਾਰਤੀ ਮੌਸਮ ਨੇ ਦਿੱਤੀ ਭਾਰੀ ਬਾਰਿਸ਼ ਦੀ ਚਿਤਾਵਨੀ
ਨਵੀਂ ਦਿੱਲੀ , 24 ਸਤੰਬਰ -ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਆਪਣੇ ਬੁਲੇਟਿਨ ਵਿਚ ਕਿਹਾ ਕਿ ਅਗਲੇ 24 ਘੰਟਿਆਂ ਦੌਰਾਨ ਬਿਹਾਰ, ਝਾਰਖੰਡ, ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਮ ਅਤੇ ਮੇਘਾਲਿਆ ਵਿਚ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ । ਭਾਰਤੀ ਮੌਸਮ ਨੇ ਕਿਹਾ ਕਿ ਪੂਰਬੀ ਭਾਰਤ ਵਿਚ ਆਉਣ ਵਾਲੇ ਦਿਨਾਂ ਲਈ ਗਰਜ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਬਾਰਿਸ਼ ਦੀ ਭਵਿੱਖਬਾਣੀ ਹੈ।