ਪੰਜਾਬ ਕਾਂਗਰਸ ਪਾਰਟੀ ਵਲੋਂ ਨਸ਼ਿਆਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਰੋਸ ਰੈਲੀ
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਪਾਰਟੀ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਰੈਲੀ ਕੀਤੀ ਗਈ ਅਤੇ ਇਸ ਸਮੇਂ ਵੱਖ ਵੱਖ ਬੁਲਾਰਿਆਂ ਵਲੋਂ ਸੰਬੋਧਿਤ ਕੀਤਾ ਗਿਆ ਅਤੇ ਇਸ ਸਮੇਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਪੰਜਾਬ ਪੂਰੀ ਤਰਾਂ ਕਰਜ਼ਾਈ ਹੋ ਚੁੱਕਾ ਹੈ ਅਤੇ ਹੁਣ ਪੰਜਾਬ ਨੂੰ ਸੰਭਾਲਣ ਲਈ ਆਪ ਸਰਕਾਰ ਨੂੰ ਪੰਜਾਬ ਵਿਚੋਂ ਚੱਲਦਾ ਕਰੀਏ ਅਤੇ ਪੰਜਾਬ ਨੂੰ ਬਚਾਈਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਸਭਾ ਦੀਆਂ 13 ਸੀਟਾਂ ’ਤੇ ਚੋਣਾਂ ਲੜ੍ਹ ਰਹੀਆਂ ਹਨ ਅਤੇ ਪੰਜਾਬ ਦੇ ਹਰ ਵਰਗ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਅਤੇ 13 ਸੀਟਾਂ ’ਤੇ ਜਿੱਤ ਦਿਵਾਉਣੀ ਚਾਹੀਦੀ ਹੈ। ਇਸ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਵਿਜੀਲੈਂਸ ਦੀ ਰੇਡ ਬਾਰੇ ਕਿਹਾ ਕਿ ਸਰਕਾਰ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ।