ਮੈਂ ਮਹਿਲਾ ਖ਼ਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ- ਅਨੁਰਾਗ ਠਾਕੁਰ
ਨਵੀਂ ਦਿੱਲੀ, 25 ਸਤੰਬਰ- ਏਸ਼ੀਆਈ ਖ਼ੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਸੰਬੰਧੀ ਗੱਲ ਕਰਦਿਆਂ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੰਦਾ ਹਾਂ, ਜਿਸ ਨੇ ਨਾ ਸਿਰਫ਼ ਜਿੱਤ ਹਾਸਲ ਕੀਤੀ ਸਗੋਂ ਭਾਰਤ ਲਈ ਸੋਨ ਤਗਮਾ ਵੀ ਜਿੱਤਿਆ। ਮੈਨੂੰ ਉਮੀਦ ਹੈ ਕਿ ਇਹ ਰੁਕਣ ਵਾਲਾ ਨਹੀਂ ਹੈ ਅਤੇ ਮੈਂ ਖ਼ਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।