ਹਾਦਸੇ ਦੀ ਜੜ੍ਹ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ-ਓਡੀਸ਼ਾ ਰੇਲ ਹਾਦਸੇ ਤੇ ਰੇਲ ਮੰਤਰੀ
ਬਾਲਾਸੋਰ, 4 ਜੂਨ - ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬਾਲਾਸੋਰ ਤੀਹਰੀ ਟਰੇਨ ਦੀ ਟੱਕਰ ਵਾਲੀ ਥਾਂ 'ਤੇ ਬਹਾਲੀ ਦੇ ਕੰਮ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ 288 ਯਾਤਰੀਆਂ ਦੀ ਜਾਨ ਲੈਣ ਵਾਲਾ ਹਾਦਸਾ ਇਲੈਕਟ੍ਰਾਨਿਕ ਇੰਟਰਲਾਕਿੰਗ 'ਚ ਬਦਲਾਅ ਕਾਰਨ ਵਾਪਰਿਆ ਹੈ।ਇਸ ਲਈ ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰ ਲਈ ਗਈ ਹੈ।