ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਏ.ਡੀ.ਜੀ.ਪੀ. ਅਮਨ ਕਾਨੂੰਨ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।