ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ ਹੈ।ਸਰਕਾਰ ਦੇ ਅਨੁਸਾਰ, ਵੱਖ-ਵੱਖ ਮੁਰਦਾਘਰਾਂ ਵਿਚ ਅਜੇ ਵੀ ਕਈ ਲਾਸ਼ਾਂ ਦਾ ਦਾਅਵਾ ਕੀਤਾ ਜਾਣਾ ਬਾਕੀ ਹੈ। ਸਰਕਾਰੀ ਅੰਕੜਿਆਂ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਵਾਪਰੇ ਇਸ ਹਾਦਸੇ ਵਿਚ 288 ਲੋਕਾਂ ਦੀ ਮੌਤ ਹੋ ਗਈ ਅਤੇ 1000 ਤੋਂ ਵੱਧ ਲੋਕ ਜ਼ਖਮੀ ਹੋ ਗਏ।