ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ਦੇ ਘਰ ਪਰਤਨ ਦੀ ਖ਼ਬਰ ਹੈ । ਪੁਲਿਸ ਥਾਣਾ ਕਲਾਨੌਰ ਦੇ ਇੰਚਾਰਜ ਮਨਜੀਤ ਸਿੰਘ ਨੱਤ ਨੇ ਦੱਸਿਆ ਕਿ ਹਰਜਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਾਮਲਪੁਰ ਜੋ ਸਾਲ 2020 ’ਚ ਪਾਕਿਸਤਾਨ ਚਲਾ ਗਿਆ ਸੀ, ਦੀ ਬੀਤੇ ਦਿਨ ਪਾਕਿਸਤਾਨ ਤੋਂ ਰਿਹਾਈ ਹੋਈ ਸੀ ਨੂੰ ਪੰਜਾਬ ਪੁਲਿਸ ਵਲੋਂ ਪਰਿਵਾਰ ਦੇ ਸਪੁਰਦ ਕੀਤਾ ਗਿਆ ਹੈ ।