JALANDHAR WEATHER

ਮੁੱਖ ਮੰਤਰੀ ਵਲੋਂ ਕੀਤੇ ਟਵੀਟ ਦਾ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਜਵਾਬ

ਚੰਡੀਗੜ੍ਹ, 26 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਇਕ ਟਵੀਟ ਜਿਸ ਵਿਚ ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ (ਭਾਜਪਾ) ਜੀ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਤੋੜਣ ਦੀ ਗੱਲ ਕਰ ਰਹੇ ਓ? ਮੈਨੂੰ ਪਤਾ ਹੈ ਕਿ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਦੀ ਹੱਤਿਆ ਕਰ ਦਿੱਤੀ ਸੀ, ਸੰਬੰਧੀ ਜਵਾਬ ਦਿੰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਕ ਟਵੀਟ ਕੀਤਾ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਭਗਵੰਤ ਸ਼ਾਹ ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫ਼ਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੈਸੇ ਤਾਂ ਮੈਂ ਤੁਹਾਨੂੰ ਜਵਾਬ ਦੇਣਾ ਵਾਜ਼ਿਬ ਨਹੀਂ ਸਮਝਦਾ ਪਰ ਚੱਲੋ ਤੁਸੀਂ ਖਾਧੀ ਪੀਤੀ ’ਚ ਟਵੀਟ ਕਰ ਬੈਠੇ ਓ ਤਾਂ ਜਵਾਬ ਵੀ ਸੁਣ ਲਓ। ਉਨ੍ਹਾਂ ਕਿਹਾ ਕਿ ਜਦੋਂ ਤੁਹਾਡੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਥੋਂ ਪੰਜਾਬ ਦੀ ਵਾਗਡੋਰ ਗਈ ਫੇਰ ਤੁਸੀਂ ਆਪਣੀ ਹਾਈਕਮਾਂਡ ਨਾਲ ਗੱਲ ਕਰਿਓ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ