ਡੀ.ਐਸ. ਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ
ਅਮਲੋਹ, 26 ਸਤੰਬਰ (ਕੇਵਲ ਸਿੰਘ)- ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ. ਐਸ. ਪੀ. ਹਰਪਿੰਦਰ ਕੌਰ ਗਿੱਲ ਦੀ ਅਗਵਾਈ ਵਿਚ ਪੁਲਿਸ ਵਲੋਂ ਅਮਲੋਹ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ਰਾਰਤੀ ਅਨਸਰ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਤੁਰੰਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਥਾਣਾ ਅਮਲੋਹ ਦੇ ਮੁਖੀ ਰਨਦੀਪ ਸ਼ਰਮਾ, ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਆਕਾਸ਼ ਦੱਤ ਅਤੇ ਪੁਲਿਸ ਮੁਲਾਜ਼ਮ ਮੌਜੂਦ ਸਨ।