ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ ’ਚ ਰਹਿਣਗੇ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੇ ਮਣੀਪੁਰ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਅਤੇ ਵਾਅਦਾ ਕੀਤਾ ਕਿ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਯਕੀਨੀ ਬਣਾਇਆ ਜਾਵੇਗਾ।