ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਮਨਾਈ
ਅੰਮ੍ਰਿਤਸਰ, 1 ਜੂਨ (ਜਸਵੰਤ ਸਿੰਘ ਜੱਸ)-ਜੂਨ 1984 ਘੱਲੂਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੀ ਸਲਾਨਾ ਯਾਦ ਅੱਜ ਜਥੇਦਾਰ ਹਵਾਰਾ ਕਮੇਟੀ ਅਤੇ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤਾ ਗਿਆ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਮਹਿੰਗਾ ਸਿੰਘ ਦੇ ਜੀਵਨ ਸੰਬੰਧੀ ਇਕ ਪੁਸਤਕ ਵੀ ਜਾਰੀ ਕੀਤੀ ਗਈ।