JALANDHAR WEATHER

ਡਾ: ਬਰਜਿੰਦਰ ਸਿੰਘ ਹਮਦਰਦ ਦੇ ਹੱਕ ‘ਚ ਹਾਈਕੋਰਟ ਦੇ ਆਏ ਫ਼ੈਸਲੇ ਨਾਲ ਮਾਨ ਸਰਕਾਰ ਦੀਆਂ ਵਧੀਕੀਆਂ ਦਾ ਮਿਲਿਆ ਜਵਾਬ-ਕੰਵਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਹੱਕ-ਸੱਚ ਦੀ ਆਵਾਜ਼ ਰੋਜ਼ਾਨਾਂ ‘ਅਜੀਤ’ ਦੇ ਮੁੱਖ ਸੰਪਾਦਕ ਸਤਿਕਾਰਯੋਗ ਭਾਅਜੀ ਡਾ: ਬਰਜਿੰਦਰ ਸਿੰਘ ਹਮਦਰਦ ਨਾਲ ਨਿੱਜੀ ਕਿੜ ਕੱਢਦਿਆਂ ਉਨ੍ਹਾਂ ਨੂੰ ਬੇਵਜ੍ਹਾ ਤੰਗ ਪ੍ਰੇਸ਼ਾਨ ਕਰ ਰਹੀ ਸੂਬੇ ਦੀ ਮਾਨ ਸਰਕਾਰ ਦਾ ਹੰਕਾਰ ਅੱਜ ਉਸ ਵੇਲੇ ਟੁੱਟ ਗਿਆ ਜਦੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੀ ਛੋਟ ਦਿੰਦਿਆਂ ਵਿਜੀਲੈਂਸ ਨੂੰ ਨਵੀਆਂ ਹਿਦਾਇਤਾਂ ਜਾਰੀਆਂ ਕੀਤੀਆਂ । ਇਹ ਪ੍ਰਗਟਾਵਾ ਹਲਕਾ ਅਜਨਾਲਾ ਤੋਂ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਪੰਜਾਬੀਆਂ ਦੇ ਦਿਲਾਂ ’ਤੇ ਰਾਜ ਕਰਨ ਵਾਲੀ ‘ਅਜੀਤ’ ਅਖ਼ਬਾਰ ਦੇ ਨਾਲ ਹਮੇਸ਼ਾਂ ਚੱਟਾਨ ਵਾਂਗ ਖੜ੍ਹੀ ਰਹੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ