ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਨੂੰ ਕੀਤਾ ਰਿਹਾਅ
ਅਟਾਰੀ, 2 ਜੂਨ (ਗੁਰਦੀਪ ਸਿੰਘ ਅਟਾਰੀ) ਪਾਕਿਸਤਾਨ ਸਰਕਾਰ ਨੇ 200 ਭਾਰਤੀ ਮਛੇਰੇ ਕੈਦੀਆਂ ਦੀ ਸਜ਼ਾ ਪੂਰੀ ਹੋਣ ’ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਮਛੇਰੇ ਗੁਜਰਾਤ ਅਤੇ ਹੋਰ ਰਾਜਾਂ ਨਾਲ ਸੰਬੰਧਿਤ ਹਨ । ਉਨ੍ਹਾਂ ਦੀਆਂ ਕਿਸ਼ਤੀਆਂ ਸਮੁੰਦਰ ਵਿਚੋਂ ਮੱਛੀਆਂ ਫੜਦੇ ਸਮੇਂ ਪਾਕਿਸਤਾਨ ਦੀ ਹੱਦ ਵਿਚ ਚਲੇ ਗਈਆਂ ਸਨ । ਸਜ਼ਾ ਪੂਰੀ ਹੋਣ ’ਤੇ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਹੈ । ਉਨ੍ਹਾਂ ਨੇ ਪਾਕਿਸਤਾਨ ਦੀ ਲਾਂਡੀ ਜੇਲ੍ਹ ਵਿਚ ਸਜ਼ਾ ਭੁਗਤੀ ਹੈ। ਪਾਕਿਸਤਾਨ ਰੇਂਜਰ ਨੇ ਮਛੇਰਿਆਂ ਨੂੰ ਬੀ.ਐਸ.ਐਫ.ਦੇ ਹਵਾਲੇ ਕਰ ਦਿੱਤਾ ।