ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਆਰੰਭ
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ ਵਜੇ ਪਵੇਗਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਮੈਨੇਜਰ ਸਤਨਾਮ ਸਿੰਘ ਮਾਂਗਾ ਸਰਾਏ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ।