ਬਾਲਾਸੋਰ ਰੇਲ ਹਾਦਸੇ ਦੇ ਕਾਰਨਾਂ ਦੀ ਕਰ ਰਹੇ ਹਾਂ ਜਾਂਚ-ਅਨੁਰਾਗ ਠਾਕੁਰ
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਅਸੀਂ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਾਂ, ਫਿਲਹਾਲ ਸਾਡਾ ਧਿਆਨ ਜ਼ਖਮੀਆਂ ਨੂੰ ਵਧੀਆ ਸੰਭਵ ਇਲਾਜ ਮੁਹੱਈਆ ਕਰਵਾਉਣਾ ਹੈ। ਕਈ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਮੈਨੂੰ ਲੱਗਦਾ ਹੈ ਕਿ ਅਜਿਹੇ ਮੁੱਦਿਆਂ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਦੇਸ਼ ਨੂੰ ਇਕੱਠੇ ਹੋਣ ਦੀ ਲੋੜ ਹੈ।