ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ ਨੇ ਨੈਤਿਕ ਆਧਾਰ 'ਤੇ ਅਸਤੀਫੇ ਦੇ ਦਿੱਤੇ ਸਨ। ਰੇਲ ਮੰਤਰੀ ਨੂੰ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ, ਪਰ ਪ੍ਰਧਾਨ ਮੰਤਰੀ ਮੋਦੀ ਅਤੇ ਨੈਤਿਕਤਾ ਉਲਟ ਦਿਸ਼ਾਵਾਂ 'ਚ ਚੱਲ ਰਹੇ ਹਨ।