ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991 ਨੂੰ ਕਾਂਗਰਸ ਨੇਤਾ ਅਤੇ ਸਾਬਕਾ ਵਿਧਾਇਕ ਅਜੈ ਰਾਏ ਦੇ ਭਰਾ ਅਵਧੇਸ਼ ਰਾਏ ਦੀ ਵਾਰਾਣਸੀ ਵਿਚ ਅਜੇ ਰਾਏ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।