JALANDHAR WEATHER

ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ

 ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਖੇਤੀਬਾੜੀ ਕਰਕੇ ਆਪਣੇ ਪਰਿਵਾਰ ਨੂੰ ਪਾਲ ਰਿਹਾ ਸੀ। ਪਿਛਲੇ ਕਈ ਸਾਲਾਂ ਤੋਂ ਖੇਤੀਬਾੜੀ ਵਿਚ ਘਾਟਾ ਪੈ ਰਿਹਾ ਸੀ ਅਤੇ ਉਸ ਦੇ ਸਿਰ ਸਾਢੇ 3 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਕਰਜ਼ਾ ਉਤਾਰਨ ਤੋਂ ਅਸਮੱਰਥ ਹੋਣ ਕਰਕੇ ਉਹ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਜਗਸੀਰ ਸਿੰਘ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ