ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ ਖ਼ੇਤਰੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਵਿਦਰੋਹੀਆਂ ਵਿਚਕਾਰ ਗੋਲੀਬਾਰੀ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਵਿਚ ਜਨਰਲ ਸੈਕਟਰ ਸੇਰੂ ਵਿਚ ਬੀ.ਐਸ.ਐਫ਼. ਦਾ ਇਕ ਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਦੋਂ ਕਿ ਅਸਾਮ ਰਾਈਫਲਜ਼ ਦੇ 2 ਜਵਾਨਾਂ ਨੂੰ ਵੀ ਗੋਲੀਆਂ ਲੱਗਣ ਕਾਰਨ ਹਵਾਈ ਜਹਾਜ਼ ਰਾਹੀਂ ਮੰਤਰਪੁਖਰੀ ਲਿਜਾਇਆ ਗਿਆ, ਹਾਲਾਂਕਿ ਇਸ ਸੰਬੰਧੀ ਅਜੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ।