ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ ਸੰਬੰਧੀ ਸਾਲਾਨਾ ਸਮਾਗਮ ਵਿਚ ਹਿੱਸਾ ਲੈਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 215 ਵੀਜ਼ੇ ਜਾਰੀ ਕੀਤੇ ਗਏ ਹਨ।