ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ ’ਤੇ ਕਿਸਾਨ ਧਰਨੇ ’ਤੇ ਬੈਠ ਗਏ ਹਨ। ਇਸ ਦੌਰਾਨ ਪੁਲਿਸ ਵਲੋਂ ਕੀਤੇ ਗਏ ਪ੍ਰਬੰਧ ਵੀ ਨਾਕਾਫ਼ੀ ਨਜ਼ਰ ਆਏ।