ਭਾਜਪਾ ਕੋਰ ਕਮੇਟੀ ਦੀ ਬੈਠਕ ਅੱਜ ਜੈਪੁਰ ਵਿਚ- ਸੂਤਰ
ਨਵੀਂ ਦਿੱਲੀ, 27 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਕੋਰ ਗਰੁੱਪ ਦੀ ਬੈਠਕ ਅੱਜ ਰਾਤ ਜੈਪੁਰ ’ਚ ਹੋਵੇਗੀ। ਇਸ ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਸ਼ਾਮਿਲ ਹੋਣਗੇ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿਚ ਆ ਰਹੀਆਂ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ ਅਤੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਵੀ ਸੰਭਾਵਨਾ ਹੈ।