ਸ਼ਹੀਦ ਭਗਤ ਸਿੰਘ ਨਗਰ ਵਿਚ 28 ਸਤੰਬਰ ਨੂੰ ਛੁੱਟੀ ਦਾ ਐਲਾਨ
ਸ਼ਹੀਦ ਭਗਤ ਸਿੰਘ ਨਗਰ, 27 ਸਤੰਬਰ- ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਹਾੜੇ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿਚ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵਲੋਂ ਇਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ।