ਸੁਪਰੀਮ ਕੋਰਟ ਨੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਵਿਰੁੱਧ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾਈ
ਨਵੀਂ ਦਿੱਲੀ, 27 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਕੇਂਦਰੀ ਰਾਜ ਮੰਤਰੀ ਐਲ. ਮੁਰੂਗਨ ਵਿਰੁੱਧ ਮਾਣਹਾਨੀ ਦੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ । ਜਸਟਿਸ ਬੀਆਰ ਗਵਈ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਬੈਂਚ ਨੇ ਸ਼ਿਕਾਇਤਕਰਤਾ ਮੁਰਾਸੋਲੀ ਟਰੱਸਟ ਨੂੰ ਨੋਟਿਸ ਜਾਰੀ ਕੀਤਾ ਹੈ । ਐਲ. ਮੁਰੂਗਨ ਨੇ ਮਦਰਾਸ ਹਾਈ ਕੋਰਟ ਦੇ ਉਸ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ ਜਿਸ ਨੇ ਮੰਤਰੀ ਦੇ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ।