ਮਨੀਪੁਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ , ਭੀੜ ਨੇ ਭਾਜਪਾ ਪਾਰਟੀ ਦਫ਼ਤਰ ਨੂੰ ਲਗਾਈ ਅੱਗ
ਇੰਫਾਲ , 27 ਸਤੰਬਰ –ਮਨੀਪੁਰ ਵਿਚ ਵਿਰੋਧ ਪ੍ਰਦਰਸ਼ਨ ਜਾਰੀ ਹੈ । ਭੀੜ ਨੇ ਭਾਜਪਾ ਪਾਰਟੀ ਦਫ਼ਤਰ ਨੂੰ ਅੱਗ ਲਗਾ ਦਿੱਤੀ । ਕਾਂਗਰਸ ਸਾਂਸਦ ਗੌਰਵ ਗੋਗੋਈ ਨੇ ਮਣੀਪੁਰ 'ਚ ਦੋ ਨੌਜਵਾਨਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ । ਅਸੀਂ ਚਾਹੁੰਦੇ ਹਾਂ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਅਸੀਂ ਚਾਹੁੰਦੇ ਹਾਂ ਕਿ ਸਰਕਾਰ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰੇ।