JALANDHAR WEATHER

ਵੱਧ ਰਹੇ ਨਸ਼ੇ ਕਾਰਨ ਪੰਜਾਬ ਖ਼ਾਤਮੇ ਵੱਲ - ਬੀਬੀ ਰਾਮੂਵਾਲੀਆ

ਬਠਿੰਡਾ, 28 ਸਤੰਬਰ- ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਪੰਜਾਬ ਭਾਜਪਾ ਦੀ ਕੋਰ ਕਮੇਟੀ ਮੈਂਬਰ ਬੀਬੀ ਅਮਨਜੋਤ ਕੋਰ ਰਾਮੂਵਾਲੀਆ ਨੇ ਅੱਜ ਰੋਡ ਸ਼ੋਅ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਬੁਰੀ ਤਰ੍ਹਾਂ ਨਸ਼ੇ ਦੀ ਲਪੇਟ ਵਿਚ ਆ ਚੁੱਕਾ ਹੈ ਅਤੇ ਇਸ ਕਾਰਨ ਹਰ ਰੋਜ਼ ਦੁਖਦਾਈ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨਸ਼ੇ ਵੇਚਣ ਵਾਲਿਆਂ ਨੂੰ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ ਪਹਿਲਾਂ ਵੀ ਅੱਤਵਾਦ ਵਰਗੇ ਮਸਲੇ ਦਾ ਸਾਰੇ ਲੋਕਾਂ ਦੇ ਸਾਥ ਨਾਲ ਹੀ ਖ਼ਾਤਮਾ ਸੰਭਵ ਹੋਇਆ ਸੀ ਅਤੇ ਸਾਨੂੰ ਹੁਣ ਵੀ ਸਭ ਨੂੰ ਇਕੱਠੇ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਨਸ਼ੇ ਖ਼ਿਲਾਫ਼ ਜੰਗ ਸ਼ੁਰੂ ਕਰਨੀ ਚਾਹੀਦੀ ਹੈ। ਰੋਡ ਸ਼ੋਅ ਦਾ ਮਕਸਦ ਦੱਸਦਿਆਂ ਉਨ੍ਹਾਂ ਕਿਹਾ ਕਿ ਅੱਜ ਅਸੀਂ ਮਹਿਲਾਵਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਲਈ ਇਹ ਸ਼ੋਅ ਕੀਤਾ ਹੈ। ਉਨ੍ਹਾਂ ਸਰਕਾਰ ਅੱਗੇ ਬੇਨਤੀ ਕੀਤੀ ਕਿ ਜੇਕਰ ਕੋਈ ਨਸ਼ਾ ਵੇਚਣ ਵਾਲੇ ਦੇ ਖ਼ਿਲਾਫ਼ ਸ਼ਿਕਾਇਤ ਕਰਦਾ ਹੈ ਤਾਂ ਉਸ ਦੀ ਪੁਖ਼ਤਾ ਘੋਖ ਕਰਕੇ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਵੀ ਗੁਪਤ ਰੱਖਿਆ ਜਾਵੇ । ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਪਬਲਿਕ ਮਿਲ ਕੇ ਕੰਮ ਕਰਨਗੇ ਤਾਂ ਹੀ ਨਸ਼ੇ ਵਰਗੇ ਦੈਂਤ ਦਾ ਖ਼ਾਤਮਾ ਸੰਭਵ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ