ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨਾਲ ਚੱਲ ਰਹੇ ਤਕਰਾਰ ਦੌਰਾਨ ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਤਬਾਦਲਾ
ਤਰਨ ਤਾਰਨ, 28 ਸਤੰਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਤਰਨ ਤਾਰਨ ਪੁਲਿਸ ਵਲੋਂ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਜੀਜਾ ਨਿਸ਼ਾਨ ਸਿੰਘ ਅਤੇ ਹੋਰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਤਹਿਤ ਕੇਸ ਦਰਜ ਕਰਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ, ਜਿਸ ਨੂੰ ਲੈ ਕੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਫੇਸਬੁੱਕ ’ਤੇ ਪੋਸਟ ਪਾ ਕੇ ਐੱਸ.ਐੱਸ.ਪੀ. ਉਪਰ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵਿਭਾਗ ਵਲੋਂ ਤਰਨ ਤਾਰਨ ਦੇ ਐਸ.ਐਸ.ਪੀ. ਗੁਰਮੀਤ ਸਿੰਘ ਚੌਹਾਨ ਦਾ ਚੰਡੀਗੜ੍ਹ੍ਹ ਹੈੱਡਕੁਆਟਰ ਵਿਖੇ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਅਸ਼ਵਨੀ ਕਪੂਰ ਨੂੰ ਤਰਨ ਤਾਰਨ ਦਾ ਨਵਾਂ ਐਸ.ਐਸ.ਪੀ. ਲਗਾਇਆ ਗਿਆ ਹੈ।