ਨਰਿੰਦਰ ਮੋਦੀ ਤੇ ਨਿਪਾਲ ਦੇ ਪ੍ਰਧਾਨ ਮੰਤਰੀ ਵਿਚਕਾਰ ਹੋਈ ਵਫ਼ਦ ਪੱਧਰੀ ਮੀਟਿੰਗ
ਨਵੀਂ ਦਿੱਲੀ, 1 ਜੂਨ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਨਾਲ ਵਫ਼ਦ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਦੇ ਏਜੰਡੇ ਵਿਚ ਅਰਥਵਿਵਸਥਾ, ਊਰਜਾ, ਬੁਨਿਆਦੀ ਢਾਂਚਾ, ਸਿੱਖਿਆ ਖ਼ੇਤਰ ਅਤੇ ਲੋਕਾਂ ਨਾਲ ਲੋਕਾਂ ਦੇ ਸੰਬੰਧਾਂ ਨੂੰ ਮਜ਼ਬੂਤ ਕਰਨਾ ਸ਼ਾਮਿਲ ਹੈ।