ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ ,1 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਇਕ ਕਾਬੂ
ਅਟਾਰੀ, 1 ਅਕਤੂਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਥਾਣਾ ਘਰਿੰਡਾ ਪੁਲਿਸ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਹਾਸਿਲ ਹੋਈ ਜਦ ਇਕ ਆਪਰੇਸ਼ਨ ਦੌਰਾਨ 5 ਕਰੋੜਾਂ ਰੁਪਏ ਦੀ 1 ਕਿੱਲੋ ਹੈਰੋਇਨ, ਡਰਗ ਮਨੀ ਅਤੇ ਇਕ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ । ਇਕ ਭਾਰਤੀ ਤਸਕਰਾਂ ਵਲੋਂ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ਅੰਦਰ ਮੰਗਵਾਈ ਹੈਰੋਇਨ ਪੁਲਿਸ ਥਾਣਾ ਘਰਿੰਡਾ ਦੇ ਮੁੱਖੀ ਡਾ. ਸ਼ੀਤਲ ਸਿੰਘ ਵਲੋਂ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ । ਡੀਐਸਪੀ ਅਟਾਰੀ ਗੁਰਿੰਦਰਪਾਲ ਸਿੰਘ ਨਾਗਰਾ ਨੇ ‘ਅਜੀਤ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੱਦੀ ਪਿੰਡ ਰੋੜਾਵਾਲਾ ਖੁਰਦ ਦੇ ਵਸਨੀਕ ਜਸਬੀਰ ਸਿੰਘ ਵਾਸੀ ਪਡੋਰੀ ਨਜ਼ਦੀਕ ਬੱਚੀਵਿੰਡ ਨੂੰ ਮੁਖ਼ਬਰ ਦੀ ਇਤਲਾਹ ’ਤੇ ਇਕ ਕਿੱਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।