ਯੂ.ਪੀ- ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਪਾਸਪੋਰਟ-ਵੀਜ਼ਾ ਦੇ ਗਿ੍ਫ਼ਤਾਰ
ਲਖਨਊ, 2 ਜੂਨ- ਮੀਡੀਆ ਸੈਲ ਗੌਤਮ ਬੁੱਧ ਨਗਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਸਥਾਨਕ ਪੁਲਿਸ ਵਲੋਂ ਕੁਝ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੀ ਚੈਕਿੰਗ ਕੀਤੀ ਗਈ ਤਾਂ ਅਫ਼ਰੀਕੀ ਮੂਲ ਦੇ 16 ਨਾਗਰਿਕ ਬਿਨਾਂ ਜਾਇਜ਼ ਪਾਸਪੋਰਟ ਅਤੇ ਵੀਜ਼ੇ ਦੇ ਪਾਏ ਗਏ, ਜਿਨ੍ਹਾਂ ਵਿਚ 3 ਔਰਤਾਂ ਵੀ ਸ਼ਾਮਿਲ ਹਨ। ਜਿਨ੍ਹਾਂ ਨੂੰ ਗਿ੍ਰਫ਼ਤਾਰ ਕਰਨ ਉਪਰੰਤ ਉਨ੍ਹਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।