JALANDHAR WEATHER

ਪੁਲਿਸ ਅਧਿਕਾਰੀਆਂ ਦੇ ਨਾਂਅ ’ਤੇ 4 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਦੋ ਨੌਜਵਾਨ ਗ੍ਰਿਫ਼ਤਾਰ

ਲੁਧਿਆਣਾ , 27 ਅਕਤੂਬਰ (ਪਰਮਿੰਦਰ ਸਿੰਘ ਅਹੂਜਾ ) - ਪੁਲਿਸ ਅਧਿਕਾਰੀਆਂ ਦੇ ਨਾਂਅ ’ਤੇ ਕਤਲ ਦੇ ਮਾਮਲੇ ਵਿਚ ਨਾਮ ਕਢਵਾਉਣ ਦਾ ਝਾਂਸਾ ਦੇ ਕੇ ਪੁਲਿਸ ਅਧਿਕਾਰੀ ਦੇ ਨਾਂਅ ’ਤੇ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਵਿਜੀਲੈਂਸ ਅਧਿਕਾਰੀਆਂ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਜਾਣਕਾਰੀ ਦਿੰਦਿਆਂ ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਸ਼ਾਮਿਲ ਹਨ । ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਇਹ ਰਕਮ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ ਜੀਵ ਕੁਮਾਰ ਉਰਫ਼ ਰਵੀ ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ