ਇੰਦਰਮੋਹਨ ਸਿੰਘ ਲਖਮੀਰਵਾਲਾ ਬਣੇ ਐਸ.ਜੀ.ਪੀ.ਸੀ. ਅੰਤ੍ਰਿਗ ਕਮੇਟੀ ਮੈਂਬਰ
ਸੁਨਾਮ ਊਧਮ ਸਿੰਘ ਵਾਲਾ,8 ਨਵੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਪ੍ਰਧਾਨ ਸਮੇਤ ਦੂਜੇ ਆਹੁਦੇਦਾਰਾਂ ਦੀ ਹੋਈ ਚੋਣ ਸਮੇ ਇੰਦਰਮੋਹਨ ਸਿੰਘ ਲਖਮੀਰਵਾਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦਾ ਮੈਂਬਰ ਚੁਣੇ ਜਾਣ 'ਤੇ ਹਲਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ।ਆਪਣੀ ਇਸ ਨਿਯੁਕਤੀ ਲਈ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਨ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।