JALANDHAR WEATHER

ਕਾਰੋਬਾਰੀ ਦਾ ਹਾਲ ਜਾਣਨ ਪਹੁੰਚੇ ਸੁਖਬੀਰ ਸਿੰਘ ਬਾਦਲ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ 'ਤੇ ਖੜ੍ਹੇ ਕੀਤੇ ਸਵਾਲ

 ਲੁਧਿਆਣਾ, 20 ਨਵੰਬਰ (ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੀ.ਐਮ.ਸੀ. ਹਸਪਤਾਲ ਵਿਚ ਸ਼ਰਾਰਤੀ ਅਨਸਰਾਂ ਵਲੋਂ ਅਗਵਾ ਕਰਨ ਦੀ ਕੋਸ਼ਿਸ਼ ਵਿਚ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ ਕੱਪੜਾ ਕਾਰੋਬਾਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ। ਸੂਬੇ ਵਿਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਪੰਜਾਬ ਦੀ ਸਰਕਾਰ ਨਹੀਂ ਬਲਕਿ ਗੈਂਗਸਟਰ ਫ਼ੈਸਲਾ ਕਰਦੇ ਹਨ ਕਿ ਕਿਸ ਵਪਾਰੀ ਦਾ ਕੀ ਕਰਨਾ ਹੈ, ਉਸ ਤੋਂ ਕਿੰਨੀ ਫਰੋਤੀ ਮੰਗਣੀ ਹੈ? ਉਨਾਂ ਕਿਹਾ ਕਿ ਲੁਧਿਆਣੇ ਦਾ ਪੁਲਿਸ ਕਮਿਸ਼ਨਰ ਸਟੇਜਾਂ 'ਤੇ ਭੰਗੜੇ ਪਾ ਰਿਹਾ ਹੈ ਤੇ ਲੁਧਿਆਣੇ ਦੀ ਕਾਨੂੰਨ ਵਿਵਸਥਾ ਪੂਰੀ ਤਰੀਕੇ ਨਾਲ ਚਰਮਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਇਥੇ ਕੋਈ ਵੀ ਵਪਾਰੀ ਨਿਵੇਸ਼ ਨਹੀਂ ਕਰੇਗਾ ਬਲਕਿ ਇਥੋਂ ਦੇ ਵਪਾਰੀ ਦੂਜੇ ਸੂਬਿਆਂ ਵਿਚ ਨਿਵੇਸ਼ ਕਰਨ ਨੂੰ ਸੋਚ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਕੋਈ ਵੀ ਫਿਕਰ ਨਹੀਂ ਹੈ,ਪਰ ਪੰਜਾਬ ਦੇ ਡੀ.ਜੀ.ਪੀ. ਪੰਜਾਬ ਪੁਲਿਸ ਦੇ ਮੁਖੀ ਹੋਣ ਦੇ ਨਾਤੇ ਪੰਜਾਬ ਦੀ ਫਿਕਰ ਕਰਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹੁਣ ਛੋਟੇ ਵਪਾਰੀਆਂ ਦੇ ਕਾਰੋਬਾਰਾਂ 'ਤੇ ਕਬਜ਼ੇ ਕਰ ਰਹੇ ਹਨ। ਅਜਿਹੇ ਵਿਚ ਪੰਜਾਬ ਦੇ ਸਾਰੇ ਹੀ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ