ਆਸਟ੍ਰੇਲੀਆ ਦਾ ਭਾਰਤ ਦੌਰਾ, 2023 : ਆਸਟ੍ਰੇਲੀਆ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ
ਮੁੰਬਈ, 20 ਨਵੰਬਰ-ਆਸਟ੍ਰੇਲੀਆ ਦੇ ਭਾਰਤ ਦੌਰੇ ਨੂੰ ਲੈ ਕੇ ਆਸਟ੍ਰੇਲੀਆ ਖ਼ਿਲਾਫ਼ ਟੀ-20 ਸੀਰੀਜ਼ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਰਿਆ ਕੁਮਾਰ ਯਾਦਵ ਟੀਮ ਦੇ ਕਪਤਾਨ ਅਤੇ ਰੁਤੁਰਾਜ ਗਾਇਕਵਾੜ ਉਪ-ਕਪਤਾਨ ਹੋਣਗੇ। ਇਸ ਤੋਂ ਇਲਾਵਾ ਈਸ਼ਾਨ ਕਿਸ਼ਨ, ਯਸ਼ਸਵੀ ਜੈਸਵਾਲ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕੇਟਕੀਪਰ), ਵਾਸ਼ਿੰਗਟਨ ਸੁੰਦਰ, ਅਕਸ਼ਰ ਪਟੇਲ, ਸ਼ਿਵਮ ਦੂਬੇ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਪ੍ਰਸਿਧ ਕ੍ਰਿਸ਼ਨ, ਅਵੇਸ਼ ਖਾਨ, ਮੁਕੇਸ਼ ਕੁਮਾਰ ਨੂੰ ਟੀਮ ਵਿਚ ਸ਼ਾਮਿਲ ਕੀਤਾ ਗਿਆ ਹੈ।