JALANDHAR WEATHER

ਰਾਜਾਸਾਂਸੀ ਹਵਾਈ ਅੱਡੇ ਤੋਂ ਭਾਈ ਲਖਬੀਰ ਸਿੰਘ ਰੋਡੇ ਦਾ ਸਾਥੀ ਗ੍ਰਿਫ਼ਤਾਰ

 ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) -ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਲੋਂ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮ੍ਰਿਤਸਰ) ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਆਗੂ ਭਾਈ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਉਰਫ਼ ਪੰਜਾਬ ਸਿੰਘ ਉਰਫ਼ ਢਾਡੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਹ ਜਾਣਕਾਰੀ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਇਕ ਟਵੀਟ ਕਰਕੇ ਸਾਂਝੀ ਕੀਤੀ ਹੈ। ਇਥੇ ਦੱਸ ਦੇਈਏ ਕਿ ਭਾਈ ਲਖਬੀਰ ਸਿੰਘ ਰੋਡੇ ਦੀ ਬੀਤੇ ਕੱਲ੍ਹ ਪਾਕਿਸਤਾਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ