ਵਿਸ਼ਾਲ ਪੰਥਕ ਪ੍ਰਦਰਸ਼ਨ ਦੀ ਤਿਆਰੀ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਵਿਸ਼ੇਸ਼ ਮੀਟਿੰਗ 7 ਦਸੰਬਰ ਨੂੰ - ਸਰਨਾ
ਨਵੀਂ ਦਿੱਲੀ, 5 ਦਸੰਬਰ (ਅ.ਬ.) - ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੇ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਲਈ 20 ਦਸੰਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਵਿਸ਼ਾਲ ਪੰਥਕ ਪ੍ਰਦਰਸ਼ਨ ਦੀ ਤਿਆਰੀ ਲਈ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਸਮੂਹ ਐਗਜ਼ੈਕਟਿਵ ਮੈਂਬਰਾਂ ਤੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਮਿਤੀ 7 ਦਸੰਬਰ 2023 ਦਿਨ ਵੀਰਵਾਰ ਸ਼ਾਮ ਨੂੰ ਚਾਰ ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਰੱਖੀ ਗਈ ਹੈ, ਜਿਸ ਵਿਚ ਆਪ ਜੀ ਉਚੇਚੇ ਤੌਰ ਤੇ ਹਾਜ਼ਰ ਹੋਕੇ ਆਪਣੇ ਅਤੇ ਇਲਾਕੇ ਦੀਆਂ ਸੰਗਤਾਂ ਦੇ ਵਿਚਾਰ ਇਸ ਮੀਟਿੰਗ ਵਿਚ ਰੱਖੋ, ਤਾਂ ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਮਬੰਦੀ ਕੀਤੀ ਜਾ ਸਕੇ ।