ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ ਨਾਲ ਸੰਬੰਧਿਤ ਪੁਲਿਸ ਵਲੋਂ ਇਕ ਦੋਸ਼ੀ ਗ੍ਰਿਫ਼ਤਾਰ

ਜੰਡਿਆਲਾ ਗੁਰੂ , 6 ਦਸੰਬਰ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਦੇ ਸ਼ਹਿਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ) ਦੇ ਸਾਹਮਣੇ ਇਕ ਸਬਜ਼ੀ ਵਿਕਰੇਤਾ ਲਛਮਣ ਦਾਸ ਤੇ ਉਸ ਦੇ ਬੇਟੇ 'ਤੇ ਅੱਜ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰਨ ਤੋ ਬਾਅਦ ਮੌਕੇ 'ਤੇ ਪਿਤਾ ਦੀ ਮੌਤ ਹੋ ਗਈ ਤੇ ਪੁੱਤਰ ਜ਼ਖ਼ਮੀ ਹੋ ਗਿਆ । ਇਸ ਮੌਕੇ ਐਸ.ਐਸ. ਪੀ.ਅੰਮਿ੍ਤਸਰ (ਦਿਹਾਤੀ) ਸ. ਸਤਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਸ ਘਟਨਾ ਨਾਲ ਸੰਬੰਧਿਤ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ ।