ਧੋਖੇ ਨਾਲ ਡੀ-ਫਾਰਮੇਸੀ ਦੀਆਂ ਡਿਗਰੀਆਂ ਹਾਸਲ ਕਰਨ ਵਾਲੇ 9 ਕੈਮਿਸਟ ਗ੍ਰਿਫ਼ਤਾਰ
ਲੁਧਿਆਣਾ , 12 ਦਸੰਬਰ (ਪਰਮਿੰਦਰ ਸਿੰਘ ਆਹੂਜਾ) -ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਸੂਬੇ ਦੇ ਕੁਝ ਨਿੱਜੀ ਤੌਰ 'ਤੇ ਪ੍ਰਬੰਧਿਤ ਫਾਰਮੇਸੀ ਕਾਲਜਾਂ ਨਾਲ ਮਿਲੀਭੁਗਤ ਕਰਕੇ ਧੋਖੇ ਨਾਲ ਡੀ-ਫਾਰਮੇਸੀ ਲਾਇਸੰਸ ਪ੍ਰਾਪਤ ਕਰਨ ਵਾਲੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਸਾਰੇ ਕਥਿਤ ਦੋਸ਼ੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਦੀਆਂ ਕੈਮਿਸਟ ਦੀਆਂ ਦੁਕਾਨਾਂ ਚਲਾ ਰਹੇ ਸਨ।