JALANDHAR WEATHER

ਪਾਕਿਸਤਾਨ ਦੇ ਪੇਸ਼ਾਵਰ ’ਚ ਅੱਤਵਾਦੀ ਹਮਲਾ, 6 ਮਜ਼ਦੂਰਾਂ ਦੀ ਮੌਤ

ਪੇਸ਼ਾਵਰ, 22 ਦਸੰਬਰ-ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ’ਚ ਸ਼ੁੱਕਰਵਾਰ ਨੂੰ ਅਣਪਛਾਤੇ ਅੱਤਵਾਦੀਆਂ ਨੇ ਇਕ ਪੁਲਿਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ ’ਤੇ ਕੰਮ ਕਰ ਰਹੇ ਘੱਟੋ-ਘੱਟ 6 ਮਜ਼ਦੂਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਵਾਨਾ ਕਬਾਇਲੀ ਜ਼ਿਲ੍ਹੇ ਵਿਚ ਵਾਪਰੀ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਮਜ਼ਦੂਰਾਂ ’ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੇ ਤੰਬੂਆਂ ’ਚ ਸਨ। ਦੱਖਣੀ ਵਜ਼ੀਰਿਸਤਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਫਰਮਾਨਉੱਲ੍ਹਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ