ਅਹਿਮਦਾਬਾਦ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਦਾ ਕੀਤਾ ਸਵਾਗਤ
ਗਾਂਧੀਨਗਰ (ਗੁਜਰਾਤ), 9 ਜਨਵਰੀ (ਏਐਨਆਈ): ਯੂਏਈ ਦੇ ਰਾਸ਼ਟਰਪਤੀ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਵਾਈਬ੍ਰੈਂਟ ਗੁਜਰਾਤ ਗਲੋਬਲ ਸਮਿਟ ਵਿਚ ਹਿੱਸਾ ਲੈਣ ਲਈ ਗੁਜਰਾਤ ਦੇ ਅਹਿਮਦਾਬਾਦ ਪਹੁੰਚੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਦੋਵੇਂ ਅੱਜ ਸ਼ਹਿਰ 'ਚ ਰੋਡ ਸ਼ੋਅ ਕਰਨਗੇ।