ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ
ਸੁਨਾਮ ਊਧਮ ਸਿੰਘ ਵਾਲਾ, 27 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਵੱਡੀ ਗਿਣਤੀ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋਣ ਉਪਰੰਤ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਅਗਵਾਈ ਵਿਚ ਸੂਬਾ ਜਥੇਬਦੀ ਦੇ ਸੱਦੇ ’ਤੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਆਗੂ ਭੁਪਿੰਦਰ ਸਿੰਘ ਛਾਜਲੀ, ਜੀਤ ਸਿੰਘ ਬੰਗਾ, ਜਗਦੇਵ ਸਿੰਘ ਬਾਹੀਆ, ਸੁਰਿੰਦਰ ਸਿੰਘ, ਹਰਮੇਲ ਸਿੰਘ ਮਹਿਰੋਕ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ ਅਤੇ ਮੁਲਾਜ਼ਮ-ਪੈਨਸ਼ਨਰ ਮੰਗਾਂ ਮੰਨਣ ਤੋਂ ਟਾਲਮਟੋਲ ਕਰ ਰਹੀ ਹੈ, ਜਿਸ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।