JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕੀਤੇ: ਅਨੁਰਾਗ ਠਾਕੁਰ

ਜਲੰਧਰ, 12 ਫਰਵਰੀ (ਸ਼ਿਵ)-ਜਲੰਧਰ ’ਚ ਇੱਕ ਸਮਾਗਮ ’ਚ ਸ਼ਾਮਿਲ ਹੋਣ ਲਈ ਆਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕੀਤੇ ਹਨ। ਐੱਨ.ਡੀ.ਏ. ਸਰਕਾਰ ਹਮੇਸ਼ਾ ਕਿਸਾਨਾਂ ਦੇ ਹੱਕ ’ਚ ਖੜੀ ਰਹੀ ਹੈ। ਇਸ ਮੌਕੇ ਅਨੁਰਾਗ ਠਾਕੁਰ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਨੇ ਲੋਕਾਂ ਦੇ ਹਿੱਤਾਂ ਬਾਰੇ ਨਹੀਂ ਸੋਚਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਵੀ ਵਾਅਦਾ ਕਰਦੇ ਹਨ, ਉਸ ਨੂੰ ਪੂਰਾ ਕਰਦੇ ਹਨ। ਉਨ੍ਹਾਂ ਨੇ ਕਿਹਾ ਸੀ ਕਿ ਉਹ ਇਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣਗੇ। ਅੱਜ ਦੇਸ਼ ਵਿਚ 27 ਥਾਵਾਂ ’ਤੇ ਕੈਂਪ ਲਗਾਏ ਗਏ ਹਨ ਅਤੇ ਰੁਜ਼ਗਾਰ ਮੇਲੇ ਲਗਾਏ ਗਏ ਹਨ, ਜਿੱਥੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ