ਲਖੀਮਪੁਰ ਖੀਰੀ ਹਿੰਸਾ ਮਾਮਲਾ: ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ਤੱਕ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ’ਚ ਕੀਤਾ ਵਾਧਾ
ਨਵੀਂ ਦਿੱਲੀ, 12 ਫਰਵਰੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਸਿਲਸਿਲੇ ’ਚ ਆਸ਼ੀਸ਼ ਮਿਸ਼ਰਾ ਦੀ ਅੰਤ੍ਰਿਮ ਜ਼ਮਾਨਤ ਦੀ ਅਗਲੀ ਸੁਣਵਾਈ ਵਧਾ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਨੇ ਇਸ ਮਾਮਲੇ ’ਚ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ ਨੂੰ ਅਗਲੇ ਹੁਕਮਾਂ ਤੱਕ ਵਧਾ ਦਿੱਤਾ ਹੈ। ਅਦਾਲਤ ਨੇ ਰਜਿਸਟਰੀ ਨੂੰ ਹੇਠਲੀ ਅਦਾਲਤ ਤੋਂ ਰਿਪੋਰਟ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਹੈ।