JALANDHAR WEATHER

ਕਿਸਾਨ ਯੂਨੀਅਨਾਂ ਦੇ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਭਾਜਪਾ ਆਗੂ ਨੇ ਕਿਸਾਨਾਂ ਨੂੰ ਕੀਤੀ ਸੰਜਮ ਰੱਖਣ ਦੀ ਅਪੀਲ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)- ਕਿਸਾਨ ਯੂਨੀਅਨਾਂ ਵਲੋਂ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਸੂਬਾਈ ਆਗੂ ਅਤੇ ਜ਼ਿਲ੍ਹਾ ਇੰਚਾਰਜ ਰਣਦੀਪ ਸਿੰਘ ਦਿਓਲ ਨੇ ਕਿਸਾਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਮਸਲੇ ਸਰਕਾਰ ਅਗੇ ਉਠਾਉਣ ਦਾ ਹੱਕ ਹਰ ਕਿਸੇ ਨੂੰ ਹੈ ਪਰ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਲਈ ਹਮੇਸ਼ਾ ਤੋਂ ਹੀ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ ਅਤੇ ਕਰਦੀ ਰਹੇਗੀ। ਦਿਓਲ ਨੇ ਕਿਹਾ ਕੀ ਜਿੱਥੇ ਬੀਤੇ ਦੱਸ ਸਾਲਾਂ ’ਚ ਕਣਕ ਅਤੇ ਝੋਨੇ ਦਾ ਸਮਰਥਨ ਮੁੱਲ ਮੋਦੀ ਸਰਕਾਰ ਵਲੋਂ ਪਿਛਲੇ 65-70 ਸਾਲਾਂ ਦੇ ਮੁਕਾਬਲੇ ਦਗੁਣਾ ਕੀਤਾ ਗਿਆ ਹੈ, ਉੱਥੇ ਹੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਸ਼ੁਰੂ ਕਰ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਹੈ। ਹਰ ਸਾਲ ਕਰੋੜਾਂ ਕਿਸਾਨਾਂ ਨੂੰ ਕਿਸਾਨ ਸਨਮਾਨ ਨਿੱਧੀ ਰਾਹੀਂ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ, ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ, ਖੇਤੀ ਸੰਦਾਂ ਉਤੇ ਵੱਡੀ ਸਬਸਿਡੀ, ਖਾਦਾਂ ਜਿਵੇਂ ਯੂਰੀਆ ਡੀ.ਏ.ਪੀ. ਉੱਤੇ ਵੱਡੀ ਸਬਸਿਡੀ ਦੇ ਕੇ ਕਿਸਾਨਾਂ ਦਾ ਖਰਚਾ ਘਟਾਉਣ ਵਿੱਚ ਮਦਦ ਕੀਤੀ ਜਾ ਰਹੀ ਹੈ ਪਰ ਕਿਸਾਨ ਵੀਰਾਂ ਦੀਆਂ ਹਾਲੇ ਵੀ ਜੋ ਦਿੱਕਤਾਂ ਹਨ ਦਾ ਹੱਲ ਕਰਨ ਲਈ ਕੇਂਦਰ ਸਰਕਾਰ ਦੋਵੇਂ ਹੱਥੀਂ ਤਿਆਰ ਹੈ। ਉਨ੍ਹਾਂ ਅਪੀਲ ਕੀਤੀ ਕਿਸਾਨ ਸਾਥੀ ਕਿਸੇ ਵੀ ਭੜਕਾਹਟ ਵਿੱਚ ਨਾ ਆਉਣ, ਕੇਂਦਰ ਜਲਦ ਹੀ ਰਹਿੰਦੇ ਮਸਲਿਆਂ ਦਾ ਵੀ ਹੱਲ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ