ਕਤਰ ਨੇ ਭਾਰਤੀ ਜਲ ਸੈਨਾ ਦੇ 8 ਸਾਬਕਾ ਕਰਮਚਾਰੀਆਂ ਨੂੰ ਕੀਤਾ ਰਿਹਾਅ
ਨਵੀਂ ਦਿੱਲੀ, 12 ਫਰਵਰੀ- ਕਤਰ ਨੇ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਕਰਮਚਾਰੀਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਉਨ੍ਹਾਂ ’ਚੋਂ ਸੱਤ ਸੋਮਵਾਰ ਸਵੇਰੇ ਘਰ ਪਰਤ ਆਏ ਹਨ, ਜਿਸ ਨੂੰ ਭਾਰਤ ਦੀ ਵੱਡੀ ਕੂਟਨੀਤਕ ਜਿੱਤ ਵਜੋਂ ਦੇਖਿਆ ਜਾ ਰਿਹਾ ਹੈ ਜੋ ਕਰੀਬ ਸਾਢੇ ਤਿੰਨ ਮਹੀਨਿਆਂ ਬਾਅਦ ਮਿਲੀ ਹੈ। ਕਤਰ ਦੀ ਅਦਾਲਤ ਨੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਜੋ ਬਾਅਦ ’ਚ ਜੇਲ੍ਹ ਵਿੱਚ ਤਬਦੀਲ ਕਰ ਦਿੱਤੀ ਗਈ।