ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 18 ਫਰਵਰੀ - ਚੰਡੀਗੜ੍ਹ ਦੇ ਨਵੇਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਭਾਜਪਾ 'ਤੇ ਆਪਣੇ ਮੇਅਰ ਦੀ ਨਿਯੁਕਤੀ 'ਚ ਧੋਖਾਧੜੀ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਨੇ ਭਲਕੇ ਸੁਪਰੀਮ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਅਸਤੀਫਾ ਦੇ ਦਿੱਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਜਤਿੰਦਰ ਮਲਹੋਤਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ।