JALANDHAR WEATHER

ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਿਕੰਦਰ ਸਿੰਘ ਮਲੂਕਾ ਨੇ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚਾਉਕੇ , 23 ਫਰਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ ਤੇ ਉਨ੍ਹਾਂ ਦੇ ਗ੍ਰਹਿ ਪਿੰਡ ਬੱਲੋ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹਲਕਾ ਮੌੜ ਦੇ ਮੁੱਖ ਸੇਵਾਦਾਰ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬੀਬਾ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਦੇਸ਼ ਦੇ ਅੰਨਦਾਤਾ ਕਿਸਾਨ ਦੀਆਂ ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਕਰ ਦੇਣਾ ਚਾਹੀਦਾ ਹੈ ਅਤੇ ਅੜੀਅਲ ਵਤੀਰਾ ਤਿਆਗ ਕੇ ਕਿਸਾਨਾਂ ਨਾਲ ਬੈਠ ਕੇ ਇਸ ਮਸਲੇ ਨੂੰ ਸੁਲਝਾਉਣਾ ਚਾਹੀਦਾ ਹੈ । ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਆਖਿਆ ਕਿ ਦੂਸਰੇ ਸੂਬੇ ਦੀ ਪੁਲਿਸ ਤੁਹਾਡੇ ਅੰਦਰ ਆ ਕੇ ਹਮਲੇ ਕਰੇ ਇਸ ਤੋਂ ਵੱਧ ਸਾਡੀ ਸਰਕਾਰ ਦੀ ਕੀ ਨਾਲਾਇਕੀ ਹੋ ਸਕਦੀ ਹੈ । ਉਨ੍ਹਾਂ ਆਖਿਆ ਕਿ ਪੰਜਾਬ 'ਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀਂ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ