JALANDHAR WEATHER

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ, ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁੱਖ ਹੜਤਾਲ ਛੱਡ ਕੇ ਆਪਣਾ ਸੰਘਰਸ਼ ਜਾਰੀ ਰੱਖਣ ਦੀ ਕੀਤੀ ਅਪੀਲ

ਅੰਮ੍ਰਿਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਧਰਮ ਵਿਚ ਭੁੱਖ-ਹੜਤਾਲ ਦਾ ਕੋਈ ਸੰਕਲਪ ਨਾ ਹੋਣ ਕਾਰਨ ਉਹ ਭੁੱਖ ਹੜਤਾਲ ਛੱਡ ਕੇ ਆਪਣਾ ਸੰਘਰਸ਼ ਜਾਰੀ ਰੱਖਣ। ਉਨ੍ਹਾਂ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਭੁੱਖ-ਹੜਤਾਲ ‘ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਕੋਈ ਵੀ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ ਜਿਸ ਕਾਰਨ ਸਰਕਾਰ ਨੂੰ ਤੁਰੰਤ ਉਨ੍ਹਾਂ ਦੀ ਮੁੱਖ ਮੰਗ ਮੰਨ ਕੇ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸੂਚਨਾਵਾਂ ਮਿਲੀਆਂ ਹਨ ਕਿ ਕੁਝ ਸਿੱਖ ਨੌਜਵਾਨਾਂ ਨੇ ਅੰਮ੍ਰਿਤਸਰ ਜੇਲ੍ਹ ਵਿਚ ਵੀ ਭੁੱਖ ਹੜਤਾਲ ਰੱਖੀ ਹੈ, ਜਿਨ੍ਹਾਂ ਵਿਚੋਂ ਇਕ ਸਿੱਖ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰੇਕ ਸਿੱਖ ਨੂੰ ਜਬਰ-ਜ਼ੁਲਮ ਦੇ ਵਿਰੁੱਧ ਸੰਘਰਸ਼ ਕਰਨ ਦਾ ਹੱਕ ਹੈ ਪਰ ਭੁੱਖ ਹੜਤਾਲ ਦਾ ਸਿੱਖ ਧਰਮ ਵਿਚ ਕੋਈ ਸੰਕਲਪ ਨਾ ਹੋਣ ਕਾਰਨ ਭਾਈ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੇ ਸਾਥੀਆਂ ਤੇ ਪਰਿਵਾਰ ਨੂੰ ਭੁੱਖ ਹੜਤਾਲ ਨਹੀਂ ਕਰਨੀ ਚਾਹੀਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ