ਭਾਕਿਯੂ ਲੱਖੋਵਾਲ ਵਲੋਂ ਯੂ.ਟੀ.ਓ. ਦੇ ਵਿਰੋਧ ’ਚ ਸੈਂਕੜੇ ਟਰੈਕਟਰ ਸੜਕ ਕਿਨਾਰੇ ਕੀਤੇ ਖੜ੍ਹੇ
ਕੁਹਾੜਾ, 26 ਫਰਵਰੀ (ਸੰਦੀਪ ਸਿੰਘ ਕੁਹਾੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ ਯੂ.ਟੀ.ਓ. ਦੇ ਵਿਰੋਧ ਵਿਚ ਚੰਡੀਗੜ੍ਹ-ਲੁਧਿਆਣਾ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਖੇ ਸੈਂਕੜਿਆਂ ਦੀ ਗਿਣਤੀ ’ਚ ਕਿਸਾਨਾਂ ਵਲੋਂ ਆਪਣੇ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।