JALANDHAR WEATHER

ਆਰਥਿਕ ਤੰਗੀ ਨਾਲ ਜੂਝ ਰਹੇ ਕਿਸਾਨ ਵਲੋਂ ਖੁਦਕੁਸ਼ੀ

ਸੁਨਾਮ, ਊਧਮ ਸਿੰਘ ਵਾਲਾ, 12 ਮਾਰਚ (ਸਰਬਜੀਤ ਸਿੰਘ ਧਾਲੀਵਾਲ)-ਬੀਤੀ ਸ਼ਾਮ ਪਿੰਡ ਭੈਣੀ ਗੰਢੂਆਂ ਦੇ ਪਰਿਵਾਰ ਸਮੇਤ ਗੁਰਬਤ 'ਚ ਜ਼ਿੰਦਗੀ ਬਸਰ ਕਰ ਰਹੇ ਇਕ ਕਿਸਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ। ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਜਗਦੀਸ਼ ਸਿੰਘ (45) ਪੁੱਤਰ ਲਾਭ ਸਿੰਘ ਵਾਸੀ ਪਿੰਡ ਭੈਣੀ ਗੰਢੂਆਂ ਨੇ ਬੀਤੀ ਸ਼ਾਮ ਕਰੀਬ 8 ਕੁ ਵਜੇ ਆਪਣੇ ਘਰ ਵਿਚ ਹੀ ਟਾਹਲੀ ਦੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਸੁਨਾਮ ਵਿਖੇ ਕਿਸਾਨ ਆਗੂ ਹਰਭਗਵਾਨ ਸਿੰਘ ਭੈਣੀ ਗੰਢੂਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸਿਰਫ ਡੇਢ ਕਨਾਲ ਜ਼ਮੀਨ ਦਾ ਮਾਲਕ ਸੀ ਅਤੇ ਕਰਜ਼ੇ ਥੱਲੇ ਦੱਬਿਆ ਹੋਇਆ ਸੀ। ਉਕਤ ਕਿਸਾਨ ਦੇ ਘਰ ਦੇ ਹਾਲਾਤ ਬਹੁਤ ਹੀ ਤਰਸਯੋਗ ਹਨ। ਜਗਦੀਸ਼ ਸਿੰਘ ਜ਼ਮੀਨ ਨਾ ਹੋਣ ਕਾਰਨ ਆਪਣੇ ਪਰਿਵਾਰ ਦੇ ਪਾਲਣ ਪੋਸ਼ਣ ਲਈ ਦਿਹਾੜੀ ਕਰਦਾ ਸੀ। ਇਸ ਸਬੰਧੀ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸੁਨਾਮ ਵਿਖੇ ਪੋਸਟਮਾਰਟਮ ਲਈ ਰਖਵਾ ਕੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ